TSK

TSK · 1 ਇਤ 13:3

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ।

¶ ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।

ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ। ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ।

ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।

ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।