ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
TSK
TSK · 1 ਇਤ 21:1
مراجع Treasury of Scripture Knowledge في ਪੰਜਾਬੀ IRV.
ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।
ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ।
¶ ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
¶ ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।
ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।
ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!