ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ।
TSK
TSK · 1 ਇਤ 21:15
مراجع Treasury of Scripture Knowledge في ਪੰਜਾਬੀ IRV.
ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ।
ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ।”
ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ‹ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।›