TSK

TSK · 1 ਇਤ 21:17

مراجع Treasury of Scripture Knowledge في ਪੰਜਾਬੀ IRV.

العودة إلى المقطع

ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਓਗੇ ਤਾਂ ਕੱਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ।

ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।

ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!

ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।

ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।

¶ ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?

ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।