TSK

TSK · 1 ਇਤ 21:26

مراجع Treasury of Scripture Knowledge في ਪੰਜਾਬੀ IRV.

العودة إلى المقطع

ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।

ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।

¶ ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।

ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ।

ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ।

¶ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ

ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।

ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।