TSK

TSK · 1 ਇਤ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।

ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?

ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।

ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।

ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!

ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।