TSK

TSK · 1 ਪਤ 2:13

مراجع Treasury of Scripture Knowledge في ਪੰਜਾਬੀ IRV.

العودة إلى المقطع

ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।

ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ

ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ› ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।

¶ ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।

¶ ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।

ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।