ਕਹਾਉਤਾਂ 15:9
TSK
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
TSK
مراجع Treasury of Scripture Knowledge في ਪੰਜਾਬੀ IRV.
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
¶ ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।