TSK

TSK · 1 ਸਮੂ 18:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।

¶ ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।

ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।

ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।

ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।