ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
TSK
TSK · 2 ਇਤ 13:11
مراجع Treasury of Scripture Knowledge في ਪੰਜਾਬੀ IRV.
¶ ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
¶ ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।
ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
¶ ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।
ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।