ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
TSK
TSK · 2 ਇਤ 13:7
مراجع Treasury of Scripture Knowledge في ਪੰਜਾਬੀ IRV.
ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
¶ ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।
ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!