ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।
TSK
TSK · 2 ਇਤ 2:12
مراجع Treasury of Scripture Knowledge في ਪੰਜਾਬੀ IRV.
ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
¶ ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!