ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
TSK
TSK · 2 ਇਤ 2:5
مراجع Treasury of Scripture Knowledge في ਪੰਜਾਬੀ IRV.
ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?
¶ ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ, ਉਹ ਬਾਲਕ ਅਤੇ ਮਾਸੂਮ ਹੈ, ਪਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ।
ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ
ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।
ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।