TSK

TSK · 2 ਇਤ 20:2

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।

ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।

ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।

ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।