ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
TSK
TSK · 2 ਇਤ 20:21
مراجع Treasury of Scripture Knowledge في ਪੰਜਾਬੀ IRV.
ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ
ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ
ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।
ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।