ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।
TSK
TSK · 2 ਇਤ 21:7
مراجع Treasury of Scripture Knowledge في ਪੰਜਾਬੀ IRV.
ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।
ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ।
ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।