ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।
TSK
TSK · 2 ਇਤ 30:21
مراجع Treasury of Scripture Knowledge في ਪੰਜਾਬੀ IRV.
ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।
ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।
ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
¶ ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
¶ ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।