¶ ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
TSK
TSK · 2 ਇਤ 33:2
مراجع Treasury of Scripture Knowledge في ਪੰਜਾਬੀ IRV.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।
¶ ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।
¶ ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,
ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।