¶ ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
TSK
TSK · 2 ਇਤ 5:13
مراجع Treasury of Scripture Knowledge في ਪੰਜਾਬੀ IRV.
ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
¶ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
¶ ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।