¶ ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।
TSK
TSK · 2 ਇਤ 5:2
مراجع Treasury of Scripture Knowledge في ਪੰਜਾਬੀ IRV.
ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।
¶ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
¶ ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।
ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।
ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ
ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।