TSK

TSK · 2 ਰਾਜਾ 13:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।

‹ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।›

ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।