TSK

TSK · 2 ਰਾਜਾ 17:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?

ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।

ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।

ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ।

ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ

ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ

ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।