ਯਸਾ 30:1
TSK
¶ ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
TSK
مراجع Treasury of Scripture Knowledge في ਪੰਜਾਬੀ IRV.
¶ ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ!
ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।