TSK

TSK · 2 ਰਾਜਾ 21:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ।

ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।

ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।

ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ

ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।

¶ ਉਸ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਸਾਹਲ ਨਾਲ ਬਣੀ ਹੋਈ ਇੱਕ ਕੰਧ ਉੱਤੇ ਖੜ੍ਹਾ ਸੀ ਅਤੇ ਉਸ ਦੇ ਹੱਥ ਵਿੱਚ ਸਾਹਲ ਸੀ।

ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।