TSK

TSK · 2 ਰਾਜਾ 21:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।

ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।

ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।

ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।

¶ ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ

ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।

ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!