TSK

TSK · 2 ਰਾਜਾ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ

ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।

ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ।

¶ ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।

ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।

ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?

ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?

¶ ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ

ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,