ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।
TSK
TSK · 2 ਰਾਜਾ 21:4
مراجع Treasury of Scripture Knowledge في ਪੰਜਾਬੀ IRV.
ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।
ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।
ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ਼ ਵਿੱਚੋਂ ਕੱਢ ਕੇ ਲਿਆਇਆ ਹਾਂ ਤਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ, ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ
ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
¶ ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।