TSK

TSK · 2 ਰਾਜਾ 21:5

مراجع Treasury of Scripture Knowledge في ਪੰਜਾਬੀ IRV.

العودة إلى المقطع

ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।

ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।

ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।

ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ

ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।

¶ ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ।

¶ ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।

ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।