ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
TSK
TSK · 2 ਰਾਜਾ 21:7
مراجع Treasury of Scripture Knowledge في ਪੰਜਾਬੀ IRV.
ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।
ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ।
ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
¶ ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ