TSK

TSK · 2 ਰਾਜਾ 6:21

مراجع Treasury of Scripture Knowledge في ਪੰਜਾਬੀ IRV.

العودة إلى المقطع

ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।

ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!

ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”

¶ ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।

ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?