TSK

TSK · 2 ਪਤ 1:21

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।

¶ ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।

¶ ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।

ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।

ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ।

ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।

ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ

ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।

ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।

ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।

ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।

ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।

ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।