TSK

TSK · 2 ਸਮੂ 21:22

مراجع Treasury of Scripture Knowledge في ਪੰਜਾਬੀ IRV.

العودة إلى المقطع

ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।

ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!

ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

¶ ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।