ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
TSK
TSK · 2 ਸਮੂ 21:6
مراجع Treasury of Scripture Knowledge في ਪੰਜਾਬੀ IRV.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਇਲਾਕੇ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ।
ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!
ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।
ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।
ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤਰ ਤੇ ਅਜ਼ਮਾਵਥ ਦੇ ਪੁੱਤਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅੰਨਥੋਥੀ ਯੇਹੂ
ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।