TSK

TSK · 2 ਸਮੂ 7:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।

ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।

ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।

ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ।

ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।

ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।

ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।

ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।

ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।

ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

¶ ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,

ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।

ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।

‹ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।›

ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।