TSK

TSK · 2 ਤਿਮੋਥਿ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।

¶ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।

ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।

ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।

ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!

ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।

ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।

ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।

ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।