ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
TSK
TSK · 2 ਤਿਮੋਥਿ 2:3
مراجع Treasury of Scripture Knowledge في ਪੰਜਾਬੀ IRV.
ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।
ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।
ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
¶ ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।