TSK

TSK · ਰਸੂਲਾਂ ਦੇ ਕਰਤੱਬ 10:32

مراجع Treasury of Scripture Knowledge في ਪੰਜਾਬੀ IRV.

العودة إلى المقطع

ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।

ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।

ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।

ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।