TSK

TSK · ਰਸੂਲਾਂ ਦੇ ਕਰਤੱਬ 10:7

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।

¶ ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।

ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।

ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।