TSK

TSK · ਰਸੂਲਾਂ ਦੇ ਕਰਤੱਬ 11:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ

ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।

¶ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।

ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

¶ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।

ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।

‹ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।›

ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।