¶ ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
TSK
TSK · ਰਸੂਲਾਂ ਦੇ ਕਰਤੱਬ 12:3
مراجع Treasury of Scripture Knowledge في ਪੰਜਾਬੀ IRV.
ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।
¶ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
ਯਿਸੂ ਨੇ ਕਿਹਾ, ‹“ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”›
¶ ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।