TSK

TSK · ਰਸੂਲਾਂ ਦੇ ਕਰਤੱਬ 12:4

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।

ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।

ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?

ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।

‹ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।›

¶ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, ‹“ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”›

‹ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”›

ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।