TSK

TSK · ਰਸੂਲਾਂ ਦੇ ਕਰਤੱਬ 13:11

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।

ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।

¶ ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।

ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।

ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।

ਯਿਸੂ ਨੇ ਆਖਿਆ, ‹“ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”›

ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।