TSK

TSK · ਰਸੂਲਾਂ ਦੇ ਕਰਤੱਬ 13:18

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।

ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।

ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।

¶ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,

ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,

ਇਸ ਲਈ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ

ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।

¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?