ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
TSK
TSK · ਰਸੂਲਾਂ ਦੇ ਕਰਤੱਬ 13:19
مراجع Treasury of Scripture Knowledge في ਪੰਜਾਬੀ IRV.
¶ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
ਯਹੋਸ਼ੁਆ ਨੇ ਉਹਨਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਪਰਚੀਆਂ ਪਾਈਆਂ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਹਨਾਂ ਦੇ ਹਿੱਸਿਆਂ ਅਨੁਸਾਰ ਵੰਡ ਦਿੱਤਾ।
ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।