TSK

TSK · ਰਸੂਲਾਂ ਦੇ ਕਰਤੱਬ 13:2

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।

ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ

ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।

¶ ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”

‹ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।›

¶ ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।

ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।

ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।

¶ ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।

ਤਦ ਉਸ ਨੇ ਮੈਨੂੰ ਆਖਿਆ ਕਿ ‹ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।›

ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,

ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।

ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।

ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।

ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।