TSK

TSK · ਰਸੂਲਾਂ ਦੇ ਕਰਤੱਬ 13:3

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।

ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।

ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।

ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।

ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।

ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।