ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।
TSK
TSK · ਰਸੂਲਾਂ ਦੇ ਕਰਤੱਬ 13:36
مراجع Treasury of Scripture Knowledge في ਪੰਜਾਬੀ IRV.
ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।
ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
¶ ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀ ਜਗਵੇਦੀ ਹੈ!
ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
ਯਿਸੂ ਨੇ ਆਖਿਆ, ‹“ਇਸ ਪੱਥਰ ਨੂੰ ਹਟਾ ਦੇਵੋ।”› ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”
ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।
ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।