TSK

TSK · ਰਸੂਲਾਂ ਦੇ ਕਰਤੱਬ 13:39

مراجع Treasury of Scripture Knowledge في ਪੰਜਾਬੀ IRV.

العودة إلى المقطع

ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।

ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।

ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ

¶ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

‹ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›

‹ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।›

¶ ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।

ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।

ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।

ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।

ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।

ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।

ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l

¶ ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।

ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।

ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।

ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।