ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ।
TSK
TSK · ਰਸੂਲਾਂ ਦੇ ਕਰਤੱਬ 13:46
مراجع Treasury of Scripture Knowledge في ਪੰਜਾਬੀ IRV.
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।
‹ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।›
‹ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।›
‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›
‹ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।›
¶ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
¶ ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
¶ ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
¶ ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।
ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।