ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।
TSK
TSK · ਰਸੂਲਾਂ ਦੇ ਕਰਤੱਬ 13:5
مراجع Treasury of Scripture Knowledge في ਪੰਜਾਬੀ IRV.
ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।
‹ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।›
ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
¶ ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
¶ ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।